ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਸੰਗਰੂਰ, 24 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਸੁਪਰੀਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਜਿਥੇ ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕੀਤੀ, ਉਥੇ ਉਨ੍ਹਾਂ ਪੰਜਾਬ ਦੇ ਵਿਕਾਸ ਕਾਰਜਾਂ ਬਾਰੇ ਵੀ ਚਰਚਾਵਾਂ ਕੀਤੀਆਂ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਉਹਨਾਂ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਮਾਰਗਦਰਸ਼ਨ ਅਤੇ ਆਸ਼ੀਰਵਾਦ ਪ੍ਰਾਪਤ ਕਰਕੇ ਨਵੀਂ ਤਾਕਤ ਮਿਲੀ ਹੈ।
;
;
;
;
;
;
;
;