ਡੀ. ਆਈ. ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰ
ਚੰਡੀਗੜ੍ਹ, 24 ਦਸੰਬਰ (ਕਪਿਲ ਵਧਵਾ)- ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਰੈਗੂਲਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਸੀ. ਬੀ. ਆਈ. ਨੇ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਇਸਤਗਾਸਾ ਪੱਖ ਨੂੰ 9 ਦਿਨਾਂ ਦਾ ਸਮਾਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀ. ਬੀ. ਆਈ. ਨੇ ਡੀ. ਆਈ. ਜੀ. ਭੁੱਲਰ ਨੂੰ 16 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਚੋਲੇ ਕ੍ਰਿਸ਼ ਨੂੰ ਨਾਲ ਗਿ੍ਫ਼ਤਾਰ ਕੀਤਾ ਸੀ।
;
;
;
;
;
;
;
;
;