ਨਗਰ ਪੰਚਾਇਤ ਅਜਨਾਲਾ ਦੀ ਹੱਦ ਵਿਚ ਸ਼ਾਮਿਲ ਹੋਇਆ ਪਿੰਡ ਭੱਖਾ ਹਰੀ ਸਿੰਘ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 24 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਗਾਮੀ ਨਗਰ ਪੰਚਾਇਤ ਚੋਣਾਂ ਤੋਂ ਪਹਿਲਾਂ ਅਜਨਾਲਾ ਵਾਸੀਆਂ ਨਾਲ ਵੱਡੀ ਖਬਰ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ ਸ਼ਹਿਰ ਦੇ ਬਿਲਕੁਲ ਨਾਲ ਲੱਗਦਾ ਪਿੰਡ ਭੱਖਾ ਹਰੀ ਸਿੰਘ ਵੀ ਹੁਣ ਨਗਰ ਪੰਚਾਇਤ ਅਜਨਾਲਾ ਦੀ ਹੱਦ ਵਿਚ ਸ਼ਾਮਿਲ ਹੋ ਗਿਆ, ਜਿਸ ਸੰਬੰਧੀ ਸਰਕਾਰ ਵਲੋਂ ਬੀਤੇ ਕੱਲ੍ਹ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ I ਅਜਨਾਲਾ ਸ਼ਹਿਰ ਅੰਦਰ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਦੀਆਂ ਪਹਿਲਾਂ 15 ਵਾਰਡਾਂ ਸਨ ਪਰ ਹੁਣ ਪਿੰਡ ਭੱਖਾ ਹਰੀ ਸਿੰਘ ਦੇ ਨਗਰ ਪੰਚਾਇਤ ਅਜਨਾਲਾ ਵਿਚ ਸ਼ਾਮਿਲ ਹੋਣ ਨਾਲ 17 ਵਾਰਡਾਂ ਹੋ ਜਾਣਗੀਆਂ I ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ-ਪਹਿਲਾਂ ਵਾਰਡਬੰਦੀ ਦਾ ਕੰਮ ਨਿਪਟਾ ਲਿਆ ਜਾਵੇਗਾ ਅਤੇ ਇਸ ਪਿੰਡ ਦਾ ਵਿਕਾਸ ਵੀ ਹੁਣ ਅਜਨਾਲਾ ਸ਼ਹਿਰ ਵਾਂਗ ਹੋਵੇਗਾ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸ਼ਿਵਦੀਪ ਸਿੰਘ ਚਾਹਲ, ਐਡਵੋਕੇਟ ਸੰਦੀਪ ਕੌਸ਼ਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਹਰਪ੍ਰੀਤ ਸਿੰਘ ਸੋਹਲ ਅਤੇ ਕੌਂਸਲਰ ਗੁਰਦੇਵ ਸਿੰਘ ਸਮੇਤ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ।
;
;
;
;
;
;
;
;
;