ਦੋਰਾਹਾ ਨੇੜਲੇ ਪਿੰਡ ਰਾਜਗੜ੍ਹ ਦੇ ਕਾਰਜਕਾਰੀ ਸਰਪੰਚ 'ਤੇ ਨੌਜਵਾਨ ਨੇ ਚਲਾਈਆਂ ਗੋਲੀਆਂ
ਦੋਰਾਹਾ,, 25 ਦਸੰਬਰ ( ਮਨਜੀਤ ਸਿੰਘ ਗਿੱਲ)- ਦੋਰਾਹਾ ਲਾਗਲੇ ਪਿੰਡ ਰਾਜਗੜ੍ਹ ਵਿਚ ਇਕ ਨੌਜਵਾਨ ਅਤੇ ਉਸ ਦੇ ਸਾਥੀ ਨੇ ਕਾਰਜਕਾਰੀ ਸਰਪੰਚ 'ਤੇ ਗੋਲੀਆਂ ਚਲਾਈਆਂ। ਕਾਰਜਕਾਰੀ ਸਰਪੰਚ ਵਾਲ-ਵਾਲ ਬਚ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਜਾਣਕਾਰੀ ਅਨੁਸਾਰ ਰਾਜਗੜ੍ਹ ਪਿੰਡ ਦੇ ਕਾਰਜਕਾਰੀ ਸਰਪੰਚ ਮਨਪ੍ਰੀਤ ਸਿੰਘ ਗੋਲਡੀ ਦਾ ਉਸੇ ਪਿੰਡ ਦੇ ਮਨਜੋਤ ਸਿੰਘ ਅਤੇ ਪ੍ਰਭਜੋਤ ਸਿੰਘ ਨਾਲ ਦਸਤਾਵੇਜ਼ਾਂ 'ਤੇ ਦਸਤਖਤ ਕਰਨ ਨੂੰ ਲੈ ਕੇ ਤਕਰਾਰ ਹੋ ਗਿਆ, ਜਿਸ ’ਤੇ ਮਨਜੋਤ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਫੋਨ ਕਰਕੇ ਆਪਣੇ ਭਰਾ ਇੰਦਰਜੀਤ ਸਿੰਘ ਭੂਈ ਨੂੰ ਬੁਲਾਇਆ। ਇੰਦਰਜੀਤ ਸਿੰਘ ਇਕ ਸਾਥੀ ਨਾਲ ਮੋਟਰਸਾਈਕਲ 'ਤੇ ਪਹੁੰਚੇ ਅਤੇ ਕਾਰ ਵਿਚ ਜਾ ਰਹੇ ਕਾਰਜਕਾਰੀ ਸਰਪੰਚ ਮਨਪ੍ਰੀਤ ਸਿੰਘ ਗੋਲਡੀ 'ਤੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਕਾਰਜਕਾਰੀ ਸਰਪੰਚ ਦੀ ਕਾਰ ਵਿਚ ਲੱਗੀ ਅਤੇ ਹਮਲਾਵਰ ਮੌਕੇ ’ਤੋਂ ਭੱਜ ਗਏ। ਪੁਲਿਸ ਨੇ ਦੱਸਿਆ ਕਿ ਹਮਲਾਵਰਾਂ ਨੇ ਚਾਰ ਤੋਂ ਪੰਜ ਗੋਲੀਆਂ ਚਲਾਈਆਂ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
;
;
;
;
;
;
;