ਸੀ.ਆਈ.ਏ.ਸਟਾਫ਼ ਵਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ
ਮਕਸੂਦਾਂ, (ਜਲੰਧਰ), 25 ਦਸੰਬਰ (ਸੌਰਵ ਮਹਿਤਾ)- ਜਲੰਧਰ ਦੇ ਬੁਲੰਦਪੁਰ ਇਲਾਕੇ ਵਿਚ ਸੀ.ਆਈ.ਏ. ਸਟਾਫ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ। ਐਨਕਾਊਂਟਰ ਦੌਰਾਨ ਦੋਵਾਂ ਪਾਸਿਆਂ ਤੋਂ 15 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਪੁਲਿਸ ਦੀ ਕਾਰਵਾਈ ਵਿਚ ਦੋਵੇਂ ਸ਼ੂਟਰ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਕੇ ਤੁਰੰਤ ਸਿਵਲ ਹਸਪਤਾਲ ਜਲੰਧਰ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ।
ਐਨਕਾਊਂਟਰ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਗ੍ਰਿਫਤਾਰ ਸ਼ੂਟਰ ਜੱਗੂ ਭਗਵਾਨਪੁਰੀਆ ਲਈ ਕੰਮ ਕਰਦੇ ਸਨ ਅਤੇ ਉਸ ਦੇ ਕਹਿਣ ’ਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਪੁਲਿਸ ਵਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।
;
;
;
;
;
;
;