ਪਿੰਡ ਬਾਗੂਵਾਲ ਦੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ
ਕਪੂਰਥਲਾ, 25 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਾਗੂਵਾਲ ਦੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਲੰਧਰ ਦੇ ਇਕ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ | ਏ.ਐਸ.ਆਈ. ਨੇ ਦੱਸਿਆ ਕਿ ਮ੍ਰਿਤਕ ਰਜਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਬਾਗੂਵਾਲ ਦੀ ਪਤਨੀ ਨਵਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਬੀਤੇ ਦਿਨੀਂ ਖੇਤਾਂ ਵਿਚ ਸਪਰੇਅ ਕਰਕੇ ਘਰ ਵਾਪਸ ਆਇਆ ਅਤੇ ਆ ਕੇ ਉਸ ਨੇ ਰੋਟੀ ਮੰਗੀ, ਜਦੋਂ ਉਹ ਰੋਟੀ ਲੈ ਕੇ ਕਮਰੇ ਵਿਚ ਗਈ ਤਾਂ ਉਸ ਦਾ ਪਤੀ ਫਰਸ਼ 'ਤੇ ਡਿੱਗਾ ਹੋਇਆ ਸੀ, ਜਿਸ ਨੂੰ ਉਹ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ ਲੈ ਕੇ ਗਏ ਸਨ ਜਿੱਥੇ ਉਸ ਦੀ ਮੌਤ ਹੋ ਗਈ |
ਫੱਤੂਢੀਂਗਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਨਵਦੀਪ ਕੌਰ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ | ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ |
;
;
;
;
;
;
;