ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਅਕਾਲ ਤਖਤ ਸਾਹਿਬ ਦੀ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ, ਸਤਨਾਮ ਸਿੰਘ, ਜਗਦੀਸ਼ ਸਿੰਘ ਵਾਲੀਆ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸਿੱਖ ਸੰਗਤਾਂ ਸ਼ਾਮਿਲ ਹਨ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ, ਸਕੂਲੀ ਬੱਚੇ ਅਤੇ ਸ਼ਬਦ ਕੀਰਤਨੀ ਜਥੇ ਵੀ ਸ਼ਾਮਿਲ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
;
;
;
;
;
;
;
;