ਸ਼ਰਵਣ ਸਿੰਘ ਨੂੰ ਬਾਲ ਪੁਰਸਕਾਰ ਮਿਲਣਾ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ- ਮੁੱਖ ਮੰਤਰੀ ਮਾਨ
ਚੰਡੀਗੜ੍ਹ,26 ਦਸੰਬਰ- ਫ਼ਿਰੋਜ਼ਪੁਰ ਦੇ ਸ਼ਰਵਨ ਸਿੰਘ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਮਿਲਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਉਸ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਮਾਣਯੋਗ ਰਾਸ਼ਟਰਪਤੀ ਜੀ ਵਲੋਂ ਸਾਡੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ 10 ਸਾਲਾ ਸ਼੍ਰਵਣ ਸਿੰਘ ਨੂੰ 'ਰਾਸ਼ਟਰੀ ਬਾਲ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ। ਸਾਡੇ ਗੁਰੂਆਂ ਵਲੋਂ ਦਿੱਤੀ ਗਈ ਸਿੱਖਿਆ 'ਤੇ ਚੱਲਦੇ ਹੋਏ ਆਪ੍ਰੇਸ਼ਨ ਸੰਧੂਰ ਦੌਰਾਨ ਸ਼ਰਵਨ ਸਿੰਘ ਵਲੋਂ ਫੌਜੀ ਜਵਾਨਾਂ ਦੀ ਘਰੋਂ ਚਾਹ-ਪਾਣੀ ਅਤੇ ਖਾਣਾ ਲਿਆ ਕੇ ਕੀਤੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਬੱਚੇ ਦੇ ਦੇਸ਼ ਪ੍ਰਤੀ ਹੌਸਲੇ ਅਤੇ ਜਜ਼ਬੇ ਨੂੰ ਸਲਾਮ।
;
;
;
;
;
;
;
;