JALANDHAR WEATHER

ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਵਿਸ਼ਾਲ ਧਾਰਮਿਕ ਸਮਾਗਮ

ਮਹਿਲ ਕਲਾਂ (ਬਰਨਾਲਾ), 27 ਦਸੰਬਰ (ਅਵਤਾਰ ਸਿੰਘ ਅਣਖੀ) - ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ 14ਵਾਂ ਸਾਲਾਨਾ ਧਾਰਮਿਕ ਸਮਾਗਮ ਮੁੱਖ ਮਾਰਗ ਉਪਰ ਗੋਲਡਨ ਕਾਲੋਨੀ ਮਹਿਲ ਕਲਾਂ ਵਿਖੇ ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਕਥਾ ਕੀਰਤਨ ਕਰ ਕੇ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਇਆ। ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ, ਸਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਕੁਰਬਾਨੀਆ ਭਰਿਆ ਹੈ, ਇਸ ਤੋਂ ਸੇਧ ਲੈ ਕੇ ਨਵੀ ਉਮਰ ਦੇ ਬੱਚਿਆਂ ਨੂੰ ਸ਼ਹੀਦਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਅਕਾਲੀ ਦਲ ਦੇ ਹਲਕਾ ਇੰਚਾਰਜ਼ ਨਾਥ ਸਿੰਘ ਹਮੀਦੀ ਨੇ ਵੀ ਆਪਣੇ ਵਿਚਾਰ ਰੱਖੇ। ਪ੍ਰਧਾਨ ਬਾਬਾ ਸ਼ੇਰ ਸਿੰਘ ਨੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ