ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ) - ਪਾਜੀਆਂ ਰੇਲਵੇ ਸਟੇਸ਼ਨ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਕਾਰਨ 35 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਠਾਨਕੋਟ ਤੋਂ ਜੋਧਪੁਰ ਜਾਣ ਵਾਲੀ ਟਰੇਨ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸਦੇ ਸ਼ਨਾਖ਼ਤੀ ਕਾਰਡ ਤੋਂ ਉਸਦੀ ਪਹਿਚਾਣ ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੁਲਾਰਾਂ ਜ਼ਿਲ੍ਹਾ ਜਲੰਧਰ ਵਜੋਂ ਹੋਈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;