ਪਿੰਡ ਰੰਗੀਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਮੰਡੀ ਲਾਧੂਕਾ, 28 ਦਸੰਬਰ (ਮਨਪ੍ਰੀਤ ਸਿੰਘ ਸੈਣੀ) - ਅੱਜ ਪਿੰਡ ਰੰਗੀਲਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ 5 ਪਿਆਰੀਆਂ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਮੌਕੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਪਿੰਡ ਦੀਆਂ ਸਮੂਹ ਗਲੀਆਂ ਅਤੇ ਪਿੰਡ ਦੀਆਂ ਢਾਣੀਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ, ਜਿਸ ਦੇ ਅੱਗੇ-ਪਿਛੇ ਸੰਗਤਾਂ ਗੁਰੂ ਜੀ ਦਾ ਜੱਸ ਗਾ ਰਹੀਆਂ ਸਨ।
ਨਗਰ ਕੀਰਤਨ ਦੌਰਾਨ ਕੀਰਤਨੀ ਜਥਾ ਭਾਈ ਇੰਦਰ ਸਿੰਘ ਵਲੋਂ ਕੀਰਤਨ ਅਤੇ ਕਥਾ ਕੀਤੀ ਗਈ। ਰਸਤੇ ਵਿਚ ਥਾਂ- ਥਾਂ 'ਤੇ ਨਗਰ ਕੀਰਤਨ ਦਾ ਪਿੰਡ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਚਾਹ, ਪਕੌੜੇ, ਬਰੈੱਡ ਪਕੌੜੇ, ਮਠਿਆਈਆਂ ਅਤੇ ਫਲ-ਫਰੂਟ ਦੇ ਲੰਗਰ ਲਗਾਏ ਗਏ। ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਬਾਬਾ ਅੰਗਰੇਜ਼ ਸਿੰਘ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।
;
;
;
;
;
;
;