ਪੰਜਾਬ ਵਿਚ ਧੁੰਦ ਦਾ ਕਹਿਰ ਰਹੇਗਾ ਜਾਰੀ
ਚੰਡੀਗੜ੍ਹ, 28 ਦਸੰਬਰ - ਪੰਜਾਬ ਵਿਚ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ, ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਸੰਗਰੂਰ, ਐਸ. ਏ. ਐਸ. ਨਗਰ (ਮੁਹਾਲੀ) ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, ਅੱਜ ਸਵੇਰੇ ਹਾਈਵੇਅ 'ਤੇ ਇਕ ਪਨਬੱਸ ਇਕ ਟਿੱਪਰ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਡਰਾਈਵਰ ਜ਼ਖ਼ਮੀ ਹੋ ਗਿਆ। ਉਸ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਕਾਰਨ ਯਾਤਰੀਆਂ ਵਿਚ ਕਾਫ਼ੀ ਹਫਰਾ-ਤਫਰੀ ਮਚ ਗਈ।
ਸ਼ੁਕਰ ਹੈ ਇਸ ਘਟਨਾ ਵਿਚ ਕੋਈ ਯਾਤਰੀ ਜ਼ਖ਼ਮੀ ਨਹੀਂ ਹੋਇਆ। ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਟਿੱਪਰ ਡਰਾਈਵਰ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਹਾਈਵੇਅ 'ਤੇ ਆਰਾਮ ਨਾਲ ਚੱਲ ਕਰ ਰਿਹਾ ਸੀ ਜਦੋਂ ਇਕ ਤੇਜ਼ ਰਫ਼ਤਾਰ ਪਨਬੱਸ ਨੇ ਪਿੱਛੇ ਤੋਂ ਉਸ ਨੂੰ ਟੱਕਰ ਮਾਰ ਦਿੱਤੀ।
;
;
;
;
;
;
;