ਚੱਪੜ ਚਿੜੀ ਰੋਡ ’ਤੇ ਦੋ ਕਾਰਾਂ ਵਿਚ ਟੱਕਰ, ਇਕ ਦੀ ਮੌਤ
ਐੱਸ. ਏ. ਐੱਸ. ਨਗਰ, 29 ਦਸੰਬਰ (ਕਪਿਲ ਵਧਵਾ) - ਸੈਕਟਰ-76 ਤੋਂ ਚੱਪੜ ਚਿੜੀ ਰੋਡ ‘ਤੇ ਸੋਮਵਾਰ ਤੜਕਸਾਰ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਪੁਲਿਸ ਪੋਸਟ ਇੰਡਸਟਰੀਅਲ ਏਰੀਆ ਫੇਜ਼-8ਬੀ ਦੇ ਹੱਦ ਵਿਚ ਵਾਪਰਿਆ, ਜਿਥੇ ਫਾਰਚੂਨਰ ਅਤੇ ਆਈ-20 ਕਾਰਾਂ ਵਿਚ ਜ਼ਬਰਦਸਤ ਟੱਕਰ ਹੋਈ।
ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਵਾਹਨ ਸਵਾਰਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਆਈ-20 ਵਿਚ ਬੈਠੇ ਸਾਹਿਬ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੁਲਿਸ ਵਲੋਂ ਘਟਨਾ ਬਾਰੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ।
;
;
;
;
;
;
;
;