ਮਨਰੇਗਾ ਕਾਮਿਆਂ ਨੇ ਵਿਧਾਇਕ ਗਿਆਸਪੁਰਾ ਤੇ ਐਸ.ਡੀ.ਐਮ. ਪਾਇਲ ਨੂੰ ਸੌਂਪਿਆ ਮੰਗ ਪੱਤਰ
ਪਾਇਲ (ਖੰਨਾ), 29 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਲਿਆਂਦੀਆਂ ਜਾ ਰਹੀਆਂ ਤਬਦੀਲੀਆਂ ਤੋਂ ਭੜਕੇ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਮਨਰੇਗਾ ਕਾਮਿਆਂ ਨੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਤੇ ਐਸ.ਡੀ.ਐਮ. ਪਾਇਲ ਪ੍ਰਦੀਪ ਸਿੰਘ ਬੈਂਸ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ। ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਮਨਰੇਗਾ ਕਾਮੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ।
;
;
;
;
;
;
;
;