ਮਹਿਲ ਕਲਾਂ ਹਲਕੇ ਦੀ ਹਜ਼ਾਰਾਂ ਨਰੇਗਾ ਮਜ਼ਦੂਰਾਂ ਦੀ ਆਵਾਜ਼ ਲੈ ਕੇ ਵਿਧਾਨ ਸਭਾ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਚੰਡੀਗੜ੍ਹ ,30 ਦਸੰਬਰ - ਕੇਂਦਰ ਸਰਕਾਰ ਵਲੋਂ ਮਗਨਰੇਗਾ ਯੋਜਨਾ ਵਿਚ ਕੀਤੇ ਜਾ ਰਹੇ ਬਦਲਾਵਾਂ ਵਿਰੁੱਧ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਖੇ ਬੁਲਾਏ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਹਲਕੇ ਦੇ ਹਜ਼ਾਰਾਂ ਮਨਰੇਗਾ ਮਜ਼ਦੂਰਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ’ਤੇ ਹਜ਼ਾਰਾਂ ਮਨਰੇਗਾ ਮਜ਼ਦੂਰਾਂ ਵਲੋਂ ਭਰ ਕੇ ਭੇਜੇ ਫਾਰਮ ਲੈ ਕੇ ਪੰਜਾਬ ਵਿਧਾਨ ਸਭਾ ਪਹੁੰਚੇ ਹਨ। ਮਗਨਰੇਗਾ ਕਾਨੂੰਨ ਨਾਲ ਕੋਈ ਛੇੜ ਛਾੜ ਨਾ ਕਰਨ ਅਤੇ ਕੀਤੇ ਬਦਲਾਵਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ, ਇਹ ਫਾਰਮ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਸਰਕਾਰ ਵਲੋਂ ਭੇਜੇ ਜਾਣਗੇ।
;
;
;
;
;
;
;
;