JALANDHAR WEATHER

328 ਪਾਵਨ ਸਰੂਪ ਮਾਮਲੇ ਵਿਚ ਪੰਜਾਬ ਸਰਕਾਰ ਕੂੜ ਪ੍ਰਚਾਰ ਕਰ ਰਹੀ ਹੈ- ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਕਿਹਾ ਹੈ ਕਿ 328 ਪਾਵਨ ਸਰੂਪ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਡਾਕਟਰ ਈਸ਼ਰ ਸਿੰਘ ਪੜਤਾਲੀਆ ਕਮੇਟੀ ਦੀ ਰਿਪੋਰਟ ਵਿਚ ਦੋਸ਼ੀ ਪਾਏ ਗਏ 16 ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਰਵਿਸ ਰੂਲਜ ਮੁਤਾਬਕ ਕਰ ਚੁੱਕੀ ਹੈ ਪਰ ਪੰਜਾਬ ਸਰਕਾਰ ਇਸ ਮਾਮਲੇ ਵਿਚ ਹੁਣ ਕੂੜ ਪ੍ਰਚਾਰ ਕਰ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਤਿੰਦਰ ਸਿੰਘ ਕੋਹਲੀ ਤੋਂ ਕਰੀਬ 9 ਕਰੋੜ ਦੇ ਕਰੀਬ ਦੀ ਰਿਕਵਰੀ ਦੇ ਮਾਮਲੇ ਸੰਬੰਧੀ ਕੇਸ ਮਾਨਯੋਗ ਜੁਡੀਸ਼ਲ ਕਮਿਸ਼ਨ ਵਿਚ ਪੈਂਡਿੰਗ ਹੈ। ਮੁੱਖ ਮੰਤਰੀ ਵਲੋਂ ਆਪਣੇ ਤੇ ਅਕਾਲੀ ਦਲ ਦਾ ਆਗੂ ਹੋਣ ’ਤੇ ਲਾਏ ਦੋਸ਼ਾਂ ਦੇ ਸੰਬੰਧ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਮੈਂ ਅਕਾਲੀ ਦਲ ਦਾ ਨੁਮਾਇੰਦਾ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਡੋਲਦੇ ਸਿੰਘਾਸਨ ਨੂੰ ਬਚਾਉਣ ਲਈ ਹੀ ਸਿੱਖ ਸੰਗਤਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਲੋਕ ਹੁਣ ਸੁਚੇਤ ਹੋ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ