JALANDHAR WEATHER

ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਦੀ ਮਿਲੀ ਲਾਸ਼

ਜਲੰਧਰ , 31 ਦਸੰਬਰ - ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਨੰਗਲ ਸਲੇਮਪੁਰ ਨੇੜੇ ਭੂਤ ਕਾਲੋਨੀ ਦੇ ਖੇਤਾਂ 'ਚ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਮ੍ਰਿਤਕ ਦੀ ਪਛਾਣ ਧੋਗੜੀ ਰੋਡ ਦੇ ਰਹਿਣ ਵਾਲੇ ਅੰਮ੍ਰਿਤ ਵਜੋਂ ਹੋਈ ਹੈ। ਹਾਲਾਂਕਿ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਉਸ ਦਾ ਦੋਸਤ ਘਰੋਂ ਲੈ ਕੇ ਗਿਆ ਸੀ ਤੇ ਸ਼ੱਕ ਜ਼ਾਹਰ ਕੀਤਾ ਕਿ ਮੌਤ ਦੇ ਕਾਰਨਾਂ ਬਾਰੇ ਉਸ ਨੂੰ ਪਤਾ ਹੈ, ਪਰ ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਠੰਢ ਕਾਰਨ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ।  ਥਾਣਾ ਮਕਸੂਦਾਂ ਦੇ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਖੇਤਾਂ ਵਿਚ ਇਕ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਹ ਟੀਮ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ