ਪਿੰਡ ਪੰਡੋਰੀ ਵਿਖੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ
ਮਹਿਲ ਕਲਾਂ,31 ਦਸੰਬਰ (ਅਵਤਾਰ ਸਿੰਘ ਅਣਖੀ)-ਧੰਨ ਧੰਨ ਮਾਤਾ ਗੁਜਰ ਕੌਰ ਜੀ, ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਬਾਬਾ ਗੱਜਣ ਸ਼ਾਹ ਦੀ ਯਾਦ 'ਚ ਪਿੰਡ ਪੰਡੋਰੀ (ਬਰਨਾਲਾ) ਵਿਖੇ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਨੌਜਵਾਨ ਆਗੂ ਕੁਲਵੰਤ ਸਿੰਘ ਫ਼ੌਜੀ ਦੇ ਉੱਦਮ ਸਦਕਾ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰ ਮੁਕਾਬਲੇ ਕਰਵਾਏ ਗਏ। ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ 60 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਜੇਤੂ ਬੱਚਿਆਂ ਨੂੰ ਦਸਤਾਰਾਂ, ਨਕਦ ਇਨਾਮ ਤੇ ਸਨਮਾਨ ਚਿੰਨ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ, ਮੈਡਲ ਤੇ ਧਾਰਮਿਕ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਜੇਤੂਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਕੇਸ ਗੁਰੂ ਦੀ ਮੋਹਰ ਹਨ, ਤੇ ਦਸਤਾਰ ਸਾਡੀ ਸ਼ਾਨ ਹੈ, ਇਸ ਲਈ ਸਾਨੂੰ ਆਪਣੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਵਲੋਂ ਨੌਜਵਾਨ ਪੀੜ੍ਹੀ ਨੂੰ ਦਸਤਾਰ ਨਾਲ ਜੋੜਨ ਲਈ ਵਿਸ਼ਵ ਪੱਧਰੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਹਜ਼ਾਰਾਂ ਨੌਜਵਾਨ ਬਾਣੀ- ਬਾਣੇ ਨਾਲ ਜੁੜ ਰਹੇ ਹਨ । ਇਸ ਮੌਕੇ ਗੁਰਵਿੰਦਰ ਸਿੰਘ, ਅਮਨਦੀਪ ਸਿੰਘ ਰਤਨ, ਸੁਖਚੈਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਹਨ।
;
;
;
;
;
;
;
;
;