ਲੱਖਾਂ ਸੰਗਤਾਂ ਨੇ ਨਵਾਂ ਸਾਲ 2026 ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨਾਇਆ
ਅੰਮ੍ਰਿਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)- ਨਵੇਂ ਸਾਲ 2026 ਦੀ ਆਮਦ ’ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਅਤੇ ਨਵੇਂ ਸਾਲ ਦੌਰਾਨ ਪਰਿਵਾਰਕ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੇਰ ਅੱਧੀ ਰਾਤ ਨੂੰ ਜਦੋਂ ਨਵੇਂ ਸਾਲ 2026 ਦਾ ਆਗਾਜ਼ ਹੋਇਆ ਤਾਂ ਉਸ ਵੇਲੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹੋਏ ਸਨ। ਹਰ ਪਾਸੇ ਸੰਗਤਾਂ ਦਾ ਸੈਲਾਬ ਨਜ਼ਰ ਆ ਰਿਹਾ ਸੀ। ਸ਼ਰਧਾਲੂਆਂ ਨੇ ਨਾਮ ਸਿਮਰਨ ਕਰਦਿਆਂ ਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਹਰ ਸਾਲ ਵਾਂਗ ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।
;
;
;
;
;
;
;
;