'ਆਪ' ਸਰਕਾਰ ਪੂਰੀ ਤਰ੍ਹਾਂ ਮਨਰੇਗਾ ਮਜ਼ਦੂਰਾਂ ਨਾਲ ਹੈ- ਅਮਨ ਅਰੋੜਾ
ਤਪਾ ਮੰਡੀ (ਬਰਨਾਲਾ) , 1 ਜਨਵਰੀ ( ਵਿਜੇ ਸ਼ਰਮਾ, ਪ੍ਰਵੀਨ ਗਰਗ )- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਤਪਾ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਇਕ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਵਲੋਂ ਜੋ ਮਨਰੇਗਾ ਦਾ ਨਾਂਅ ਬਦਲ ਕੇ ਮਜ਼ਦੂਰਾਂ ਦਾ ਗਲਾ ਘੁੱਟਿਆ ਜਾ ਰਿਹਾ , ਉਹ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਅਤੇ ਸਿੱਖਿਆ ਕ੍ਰਾਂਤੀ ਵਰਗੀਆਂ ਮੁਹਿੰਮਾਂ ਸੂਬੇ ਦੇ ਆਉਣ ਵਾਲੇ ਭਵਿੱਖ ਲਈ ਚਾਨਣ ਮੁਨਾਰਾ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਾਂ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਲੋਕ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੇ ਜੋ ਸਾਨੂੰ ਜਿੱਤ ਦਾ ਫ਼ਤਵਾ ਦਿੱਤਾ ਹੈ ਅਸੀਂ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ। ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਪੰਜਾਬ 'ਚ ਆਪਣੀ ਸਰਕਾਰ ਬਣਾਏਗੀ।
;
;
;
;
;
;
;
;