2 ਕਾਰਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ , ਇਕ ਗੰਭੀਰ ਜ਼ਖ਼ਮੀ
ਕਪੂਰਥਲਾ, 1 ਜਨਵਰੀ (ਅਮਨਜੋਤ ਸਿੰਘ ਵਾਲੀਆ)-ਅੰਮ੍ਰਿਤਸਰ ਜੀ.ਟੀ. ਰੋਡ 'ਤੇ ਪਿੰਡ ਹੰਬੋਵਾਲ ਦੇ ਨੇੜੇ ਸਵਿਫਟ ਕਾਰ ਅਤੇ ਥਾਰ ਗੱਡੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਾਕਟਰ ਚਿਰਾਗ ਗੁਪਤਾ ਨੇ ਦੱਸਿਆ ਕਿ ਤਜਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਆਰ.ਸੀ.ਐਫ. ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿਸ ਵਿਚ ਤਜਿੰਦਰ ਸਿੰਘ ਜੋ ਕਿ ਸਵਿਫ਼ਟ ਕਾਰ ਵਿਚ ਸਵਾਰ ਸੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਹਾਇਰ ਸੈਂਟਰ ਲਈ ਰੈਫ਼ਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਥਾਰ ਸਵਾਰ ਵਿਅਕਤੀ ਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਟਾਲਾ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਸੁਭਾਨਪੁਰ ਪੁਲਿਸ ਵਲੋਂ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
;
;
;
;
;
;
;
;