ਸੁਖਬੀਰ ਸਿੰਘ ਬਾਦਲ ਨੇ ਝੂਠੇ ਕੇਸ ਦਰਜ ਕਰਨ ਖਿਲਾਫ ਪੱਤਰਕਾਰਾਂ ਨਾਲ ਇਕਜੁੱਟਤਾ ਪ੍ਰਗਟਾਈ
ਚੰਡੀਗੜ੍ਹ, 4 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਅਤੇ ਆਰ. ਟੀ. ਆਈ. ਕਾਰਕੁੰਨਾਂ ਖਿਲਾਫ ਦਰਜ ਕੀਤੇ ਝੂਠੇ ਕੇਸ ਵਿਰੁੱਧ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਨਿਆਂ ਦਾ ਡੱਟਵਾਂ ਵਿਰੋਧ ਕਰਨ।
ਇਥੇ ਸੈਕਟਰ 17 ਵਿਚ ਪੱਤਰਕਾਰਾਂ ਵੱਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਪੱਤਰਕਾਰਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਮਝਦੀ ਹੈ ਕਿ ਉਹ ਇਨ੍ਹਾਂ ਤਰੀਕਿਆਂ ਨਾਲ ਪੰਜਾਬੀਆਂ ਨੂੰ ਡਰਾ ਸਕਦੀ ਹੈ ਪਰ ਉਸਨੂੰ ਇਹ ਗੱਲ ਸਮਝ ਆਉਣੀ ਚਾਹੀਦੀ ਹੈ ਕਿ ਪੰਜਾਬੀ ਹਮੇਸ਼ਾ ਅਨਿਆਂ ਦੇ ਖਿਲਾਫ ਡਟੇ ਹਨ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਮੀਡੀਆ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਮੀਡੀਆ ਦੀ ਆਜ਼ਾਦੀ ਦਾ ਸਤਿਕਾਰ ਕੀਤਾ।
;
;
;
;
;
;
;
;
;