ਪੰਜਾਬੀ ਗਾਇਕ ਰੰਮੀ ਰੰਧਾਵਾ ਖ਼ਿਲਾਫ਼ ਅਜਨਾਲਾ ਵਿਖੇ ਮੁਕਦਮਾ ਦਰਜ
ਅਜਨਾਲਾ, (ਅੰਮ੍ਰਿਤਸਰ), 7 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਪੰਜਾਬ ਦੇ ਨਾਮਵਰ ਗਾਇਕ ਰੰਮੀ ਰੰਧਾਵਾ, ਜੋ ਕਿ ਇਥੋਂ ਨੇੜਲੇ ਪਿੰਡ ਗੁੱਝਾਪੀਰ ਦੇ ਰਹਿਣ ਵਾਲੇ ਹਨ, ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸ.ਐਚ.ਓ ਇੰਸਪੈਕਟਰ ਹਿਮਾਂਸ਼ੂ ਭਗਤ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੋਸ਼ਲ ਮੀਡੀਆ ’ਤੇ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;