JALANDHAR WEATHER

ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ‘ਮਨਰੇਗਾ ਬਚਾਓ ਸੰਗਰਾਮ ਰੈਲੀ’ ਅੱਜ

ਟਾਂਡਾ ਉੜਮੁੜ, (ਹੁਸ਼ਿਆਰਪੁਰ), 8 ਜਨਵਰੀ (ਭਗਵਾਨ ਸਿੰਘ ਸੈਣੀ) - ਕੇਂਦਰ ਸਰਕਾਰ ਵਲੋਂ ਮਨਰੇਗਾ ਦੇ ਕਾਨੂੰਨ ਵਿਚ ਕੀਤੇ ਬਦਲਾਅ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਧਾਨ ਦਲਜੀਤ ਸਿੰਘ ਸੇਠੀ ਦੀ ਦੇਖ ਰੇਖ ਵਿਚ ਅਨਾਜ ਮੰਡੀ ਟਾਂਡਾ ਵਿਖੇ ਜ਼ਿਲ੍ਹਾ ਪੱਧਰੀ "ਮਨਰੇਗਾ ਬਚਾਓ ਸੰਗਰਾਮ ਰੈਲੀ"ਕੀਤੀ ਜਾ ਰਹੀ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਦੇ ਕਾਫ਼ਲੇ ਪਹੁੰਚ ਰਹੇ ਹਨ। ਆਮ ਲੋਕਾਂ, ਮਜਦੂਰਾਂ, ਅਤੇ ਦਿਹਾੜੀਦਾਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਨਰੇਗਾ ਕਾਨੂੰਨ ਵਿਚ ਕੀਤੇ ਇਹ ਬਦਲਾਅ ਵਾਪਿਸ ਨਹੀਂ ਲਏ ਤਾਂ ਕਾਂਗਰਸ ਪਾਰਟੀ ਵੱਡੇ ਪੱਧਰ ’ਤੇ ਸੰਘਰਸ਼ ਕਰੇਗੀ। ਇਸ ਰੈਲੀ ਵਿੱ ਪੰਜਾਬ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਵੱਡੀ ਗਿਣਤੀ ਵਿਚ ਵਰਕਰ ਪਹੁੰਚ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ