ਪੁਲਿਸ ਨੇ ਲੁਧਿਆਣਾ ਅਦਾਲਤੀ ਕੰਪਲੈਕਸ ਖਾਲੀ ਕਰਵਾਇਆ
ਲੁਧਿਆਣਾ, 8 ਜਨਵਰੀ (ਪਰਮਿੰਦਰ ਸਿੰਘ ਆਹੁਜਾ)- ਲੁਧਿਆਣਾ ਦੇ ਅਦਾਲਤੀ ਕੰਪਲੈਕਸ ਨੂੰ ਅੱਜ ਕੁਝ ਸਮਾਂ ਪਹਿਲਾਂ ਪੁਲਿਸ ਵਲੋਂ ਖਾਲੀ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹਾਲ ਦੀ ਘੜੀ ਇਸ ਸੰਬੰਧੀ ਪੁਲਿਸ ਵਲੋਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਪਰ ਸੂਤਰਾਂ ਅਨੁਸਾਰ ਵੱਖ-ਵੱਖ ਸ਼ਹਿਰਾਂ ਵਿਚ ਆਈਆਂ ਈ.ਮੇਲ ਤੇ ਧਮਕੀਆਂ ਦੇ ਮੱਦੇ ਨਜ਼ਰ ਪੁਲਿਸ ਵਲੋਂ ਚੌਕਸੀ ਦੇ ਤੌਰ ’ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਅੱਜ 12:30 ਵਜੇ ਦੇ ਕਰੀਬ ਵੱਡੀ ਗਿਣਤੀ ਪੁਲਿਸ ਫੋਰਸ ਨਾਲ ਅਧਿਕਾਰੀ ਅਦਾਲਤੀ ਕੰਪਲੈਕਸ ਪਹੁੰਚੇ ਅਤੇ ਉਨ੍ਹਾਂ ਨੇ ਅਦਾਲਤਾਂ ਵਿਚ ਕੰਮ ਕਰ ਰਹੇ ਜੱਜਾਂ ਅਤੇ ਵਕੀਲਾਂ ਨੂੰ ਤੁਰੰਤ ਅਦਾਲਤੀ ਕੰਪਲੈਕਸ ਛੱਡਣ ਲਈ ਕਿਹਾ, ਜਿਸ ਕਾਰਨ ਉੱਥੇ ਡਰ ਤੇ ਦਹਿਸ਼ਤ ਦਾ ਮਾਹੌਲ ਫੈਲ ਗਿਆ। ਹਾਲ ਦੀ ਘੜੀ ਪੁਲਿਸ ਵਲੋਂ ਚੈਕਿੰਗ ਜਾਰੀ ਸੀ। ਵਕੀਲਾਂ ਦੇ ਪ੍ਰਧਾਨ ਵਿਪਨ ਸੱਗੜ ਵਲੋਂ ਵਕੀਲਾਂ ਨੂੰ ਪੁਲਿਸ ਦਾ ਸਾਥ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਵੱਖ ਵੱਖ ਗਰੁੱਪਾਂ ਵਿਚ ਅਜਿਹੇ ਮੈਸੇਜ ਭੇਜ ਕੇ ਵਕੀਲਾਂ ਨੂੰ ਇਹ ਅਪੀਲ ਕੀਤੀ ਹੈ ਪ੍ਰਧਾਨ ਮੁਤਾਬਕ ਪੁਲਿਸ ਵਲੋਂ ਉਹਨਾਂ ਨੂੰ ਮੌਕ ਡਰਿਲ ਬਾਰੇ ਦੱਸਿਆ ਗਿਆ ਸੀ।
;
;
;
;
;
;