ਸ਼ਹਿਰ ਵਿਚ ਸੈਲੂਨ ਚਲਾਉਂਦੇ ਨੌਜਵਾਨ ਨੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਕੀਤੀ ਖੁਦਕੁਸ਼ੀ
ਫਿਰੋਜ਼ਪੁਰ, 8 ਜਨਵਰੀ (ਸੁਖਵਿੰਦਰ ਸਿੰਘ) – ਫਿਰੋਜ਼ਪੁਰ ਸ਼ਹਿਰ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮਾਹੀ ਸੈਲੂਨ ਵਿਚ ਕੰਮ ਕਰਦੇ ਇਕ ਨੌਜਵਾਨ ਨੇ ਪਹਿਲਾਂ ਆਪਣੇ ਪੂਰੇ ਪਰਿਵਾਰ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਬਾਅਦ ਵਿਚ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਇਹ ਘਟਨਾ ਗੁਰਦੁਆਰਾ ਰਾਮ ਲਾਲ ਦੇ ਨਜ਼ਦੀਕ ਹਰਮਨ ਨਗਰ ਇਲਾਕੇ ਵਿਚ ਵਾਪਰੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ। ਐਸ. ਐਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਕਾਰਨਾਂ ਦਾ ਪਤਾ ਲਗਾਇਆ ਜਾਏਗਾ।
ਇਸ ਦਰਦਨਾਕ ਘਟਨਾ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਕਿਹਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹਕੀਕਤ ਸਾਹਮਣੇ ਲਿਆਂਦੀ ਜਾਵੇਗੀ।
;
;
;
;
;
;