JALANDHAR WEATHER

ਮਨਰੇਗਾ ਮਜ਼ਦੂਰਾਂ ਨੂੰ ਪੂਰਾ ਕੰਮ, ਸਮੇਂ ਸਿਰ ਮਜ਼ਦੂਰੀ ਤੇ ਕਾਨੂੰਨੀ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ- ਰਾਜਾ ਵੜਿੰਗ

ਰਾਜਾਸਾਂਸੀ, 8 ਜਨਵਰੀ (ਹਰਦੀਪ ਸਿੰਘ ਖੀਵਾ) ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਤੇ ਜਨਰਲ ਸਕੱਤਰ ਸ੍ਰੀ ਭੁਪੇਸ਼ ਬਘੇਲ, ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੂਬਾ ਸਕੱਤਰ ਰਵਿੰਦਰ ਡਾਲਵੀ ਅਤੇ ਸੂਰਜ ਠਾਕੁਰ ਵੱਲੋਂ ਗੁਰਦਾਸ ਰੈਲੀ ਤੇ ਪੁੱਜਣ ਤੋਂ ਪਹਿਲਾਂ ਹਲਕਾ ਅਜਨਾਲਾ ਦੇ ਇੰਚਾਰਜ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨਾਲ ਉਹਨਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਦਿਆਂ ਰਾਜਸੀ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਕੀਤੀ। ਆਪਣੇ ਗ੍ਰਹਿ ਪੁੱਜਣ ਮੌਕਾ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਕੰਵਰਪ੍ਤਾਪ ਸਿੰਘ ਅਜਨਾਲਾ ਵਲੋਂ ਉਕਤ ਆਗੂਆਂ ਦਾ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਮਨਰੇਗਾ ਬਚਾਓ ਸੰਗਰਾਮ ਤਹਿਤ ਜਾਗਰੁਕਤਾ ਪੋ੍ਗਰਾਮ ਆਰੰਭ ਕੀਤੇ ਗਏ ਹਨ ਤਾਂ ਜੋ ਕੇਂਦਰ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਨਾਲ ਹੋ ਰਹੇ ਅਨਿਆਂ ਦੇ ਵਿਰੁੱਧ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਕੰਮ, ਸਮੇਂ ਸਿਰ ਮਜ਼ਦੂਰੀ ਅਤੇ ਉਨ੍ਹਾਂ ਦੇ ਕਾਨੂੰਨੀ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਸਰਕਾਰਾਂ ਇਸ ਮੋਰਚੇ 'ਤੇ ਨਾਕਾਮ ਸਾਬਤ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ