ਭਾਜਪਾ ਦੇ ਜ਼ਿਲ੍ਹਾ ਮੁੱਖ ਬੁਲਾਰਾ ਆਂਚਲ ਗਰਗ ਨੇ ਦਿੱਤਾ ਅਸਤੀਫ਼ਾ
ਭਵਾਨੀਗੜ੍ਹ, 9 ਜਨਵਰੀ, (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰਾ ਆਂਚਲ ਗਰਗ ਵਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿੱਪ ਅਤੇ ਜ਼ਿਲ੍ਹਾ ਮੁੱਖ ਬੁਲਾਰਾ ਤੋਂ ਅਸਤੀਫ਼ਾ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਗੱਲਬਾਤ ਕਰਨ ’ਤੇ ਆਂਚਲ ਗਰਗ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਚ ਭਾਜਪਾ ਦੇ ਬਦਲਦੇ ਹਾਲਾਤ ਨੂੰ ਦੇਖਦਿਆਂ ਉਨ੍ਹਾਂ ਭਾਜਪਾ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਪਾਰਟੀ ਦੇ ਜ਼ਿਲ੍ਹਾ ਸਪੋਕਸਮੈਨ ਦਾ ਅਹੁਦਾ ਵੀ ਸੀ।
ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਨੂੰ ਭੇਜ ਕੇ ਪਾਰਟੀ ਤੋਂ ਤੋੜ ਵਿਛੋੜਾ ਕਰ ਲਿਆ ਹੈ।
;
;
;
;
;
;
;