ਜੇ ਦੇਸ਼ ਤੇ ਪੰਜਾਬ ਨੂੰ ਬਚਾਉਣਾ ਹੈ ਤਾਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਸਾਡਾ ਸਾਥ ਦਿਓ- ਰਾਜਾ ਵੜਿੰਗ
ਲਹਿਰਾ ਮੁਹੱਬਤ, 11 ਜਨਵਰੀ (ਸੁਖਪਾਲ ਸਿੰਘ ਸੁੱਖੀ)-ਜੇ ਦੇਸ਼ ਤੇ ਪੰਜਾਬ ਨੂੰ ਬਚਾਉਣਾ ਹੈ ਤਾਂ ਕਾਂਗਰਸ ਪਾਰਟੀ ਦਾ ਸਾਥ ਦਿਓ ਕਿਉਂਕਿ ਭਾਜਪਾ ਕਿਸਾਨਾਂ ਖਿਲਾਫ ਤਿੰਨ ਕਾਲੇ ਕਾਨੂੰਨਾਂ ਮਗਰੋਂ ਮਜ਼ਦੂਰਾਂ ਦੇ ਗੁਜ਼ਾਰੇ ਲਈ 100 ਦਿਨ ਦੀ ਦਿਹਾੜੀ ਦੀ ਨੀਤੀ ਨੂੰ 123 ਦਿਨ ਕੰਮ ਕਹਿ ਕੇ ਮੋਦੀ ਹਕੂਮਤ ਬੰਦ ਕਰਨ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ 450 ਲੱਖ ਕਰੋੜ ਦਾ ਕਰਜ਼ਈ ਕਰ ਦਿੱਤਾ ਹੈ ਤੇ ਪੰਜਾਬ ਦੀ ਧਰਤੀ ਨੂੰ ਗੈਂਗਲੈਂਡ ਬਣਾ ਦਿੱਤਾ ਹੈ। ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਚਾਉਣ ਲਈ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਰਾਵੋ ਪੱਕੀ ਤਿਆਰੀ ਕਰਲੋ ਕਿ ਹੁਣ ਅਸੀਂ ਆਪਣੇ ਹੱਕ ਲੈਣੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲਹਿਰਾ ਬੇਗਾ ਅਨਾਜ਼ ਮੰਡੀ 'ਚ ਕੀਤਾ। ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਰਵਿੰਦਰ ਡਾਲਵੀ ਤੇ ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡੇ ਉਪਰਾਲੇ ਕੀਤੇ ਹਨ। ਭਾਜਪਾ ਹਮੇਸ਼ਾ ਆਮ ਲੋਕਾਂ ਨੂੰ ਖਤਮ ਕਰਨ ਦੀਆਂ ਨੀਤੀਆਂ ਲਿਆ ਰਹੀ ਹੈ।ਜਿਸ ਵਿੱਚ ਉਦਯੋਗਪਤੀਆਂ ਦੇ ਕਰਜੇ ਮੁਆਫ ਕੀਤੇ ਜਾ ਰਹੇ ਹਨ।ਇਸ ਮੌਕੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਜਸ਼ਨ ਚਹਿਲ ਹਲਕਾ ਰਾਮਪੁਰਾ ਫੂਲ, ਜਸ ਬੱਜੋਆਣਾ ਹਲਕਾ ਰਾਮਪੁਰਾ ਫੂਲ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਰੁਪਿੰਦਰ ਰੂਬੀ ਸਾਬਕਾ ਵਿਧਾਇਕ, ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ, ਗੁਰਜੰਟ ਸਿੰਘ ਕੁੱਤੀਵਾਲ ਸਾਬਕਾ ਵਿਧਾਇਕ, ਗੁਰਾ ਸਿੰਘ ਤੁੰਗਵਾਲੀ ਸਾਬਕਾ ਵਿਧਾਇਕ, ਅੰਮ੍ਰਿਤ ਗਿੱਲ ਸੀਨੀਅਰ ਕਾਂਗਰਸੀ ਆਗੂ ਹਾਜਰ ਸਨ। ਇਸ ਰੈਲੀ ਦੌਰਾਨ ਸਟੇਜ ਸੱਕਤਰ ਦੀ ਭੂਮਿਕਾ ਰਾਜਨ ਗਰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕਾਂਗਰਸ ਨੇ ਨਿਭਾਈ ਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਕੋਟਭਾਈ ਨੇ ਪਾਰਟੀ ਲੀਡਰਸ਼ਿਪ ਸਮੇਤ ਜ਼ਿਲ੍ਹਾ ਭਰ ਦੇ ਸਮੂਹ ਕਾਂਗਰਸੀ ਆਗੂ ਤੇ ਵਰਕਰਾਂ ਦਾ ਭਰਵਾਂ ਸਵਾਗਤ ਕਰਦਿਆਂ ਧੰਨਵਾਦ ਕੀਤਾ।
;
;
;
;
;
;
;
;