ਨਵਾਂਸਹਿਰ ਦਾ ਮੈਡੀਕਲ ਕਾਲਜ ਲੋਕਾਂ ਲਈ ਬਣੇਗਾ ਵਰਦਾਨ - ਮਨੀਸ਼ ਸਿਸੋਦੀਆ
ਨਵਾਂਸ਼ਹਿਰ , 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਯਤਨਸ਼ੀਲ ਹੈ ਅਤੇ ਲੋਕਾਂ ਨਾਲ ਕੀਤੀ ਹਰ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ । ਇਹ ਪ੍ਰਗਟਾਵਾ ਮਨੀਸ਼ ਸਿਸੋਦੀਆ ਇੰਚਾਰਜ ਆਮ ਆਦਮੀ ਪਾਰਟੀ ਪੰਜਾਬ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਨੇ ਨਵਾਂਸ਼ਹਿਰ ਵਿਖੇ ਡਾਕਟਰ ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ ਦੇ ਗ੍ਰਹਿ ਵਿਖੇ ਵਿਚਾਰ ਪੇਸ਼ ਕਰਦਿਆਂ ਕੀਤਾ ।ਉਨ੍ਹਾਂ ਆਖਿਆ ਕਿ ਰਾਜ ਅੰਦਰ ਅਮਨ ਸ਼ਾਂਤੀ ਭਾਈਚਾਰੇ ਨੂੰ ਮਜ਼ਬੂਤ ਕੀਤਾ ਜਾਵੇਗਾ । ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਦੇ ਹੋਏ ਪਿੰਡਾਂ 'ਚ ਮਹੱਲਾ ਕਲੀਨਿਕ ਖੋਲ੍ਹੇ ਗਏ ।ਉਨ੍ਹਾਂ ਇਹ ਵੀ ਆਖਿਆ ਕਿ ਆਖਰੀ ਗਰੰਟੀ ਔਰਤਾਂ ਨੂੰ ਇਕ ਹਜ਼ਾਰ ਰੁਪਆ ਮਹੀਨਾ ਦੇਣ ਦਾ ਵਾਅਦਾ ਜਲਦੀ ਪੂਰਾ ਕੀਤਾ ਜਾ ਰਿਹਾ। ਉਨ੍ਹਾਂਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ 3 ਐਮੀਨੈਂਸ ਸਕੂਲ ਖੋਲ੍ਹੇ ਗਏ ।ਜਿਸ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਹੋ ਰਹੀ ਹੈ। ਜਲਦੀ ਹੀ ਨਵਾਂ ਸ਼ਹਿਰ 'ਚ ਮੈਡੀਕਲ ਕਾਲਜ ਮੁਕੰਮਲ ਹੋਵੇਗਾ , ਜੋ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ ਇਸ ਨਾਲ ਜ਼ਿਲ੍ਹੇ ਦੇ ਹਰ ਸਾਲ 100 ਦੇ ਕਰੀਬ ਡਾਕਟਰ ਬਣ ਕੇ ਜਾਣਗੇ ਅਤੇ ਇੱਥੇ ਵਧੀਆ ਇਲਾਜ ਇਕੋ ਥਾਂ ਹੋਵੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦੇ ਯਤਨਾਂ ਸਦਕਾ ਮੈਡੀਕਲ ਕਾਲਜ ਬਣਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਪਰਿਵਾਰ ਦਾ ਸਮਾਜ ਸੇਵਾ ਦੇ ਖੇਤਰ 'ਚ ਬਹੁਤ ਵਡਮੁੱਲਾ ਯੋਗਦਾਨ ਹੈ। ਉਨ੍ਹਾਂ ਨੇ ਡਾਕਟਰ ਸੁਖੀ ਦੇ ਪਿਤਾ ਰਾਮ ਕਿਸ਼ਨ ਸਾਬਕਾ ਨਾਇਬ ਤਹਸੀਲਦਾਰ ਦਾ ਹਾਲਚਾਲ ਵੀ ਪੁੱਛਿਆ। ਡਾਕਟਰ ਸੁਖਵਿੰਦਰ ਸੁਖੀ ਵਲੋਂ ਮਨੀਸ਼ ਸਸੋਦੀਆ ਦਾ ਸਨਮਾਨ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਅਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
;
;
;
;
;
;
;
;