JALANDHAR WEATHER

ਪਟਿਆਲਾ ਦੇ ਹਲਕਾ ਸਨੌਰ ‘ਚ ਗੈਂਗਵਾਰ ਖ਼ਿਲਾਫ਼ ਵੱਡੀ ਕਾਰਵਾਈ, ਗੋਲਡੀ ਢਿੱਲੋਂ ਗੈਂਗ ਦੇ ਦੋ ਸਾਥੀ ਗ੍ਰਿਫ਼ਤਾਰ

ਸਨੌਰ, 12 ਜਨਵਰੀ (ਗੀਤਵਿੰਦਰ ਸਿੰਘ ਸੋਖਲ)- ਜ਼ਿਲ੍ਹਾ ਪਟਿਆਲਾ ਪੁਲਿਸ ਨੇ ਅਪਰਾਧ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਦੋ ਅਹਿਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਹਲਕਾ ਸਨੌਰ ਅਧੀਨ ਪੈਂਦੇ ਪਿੰਡ ਦਲਾਨਪੁਰ ਵਿਚ ਦੋਸ਼ੀਆਂ ਨਾਲ ਹੋਏ ਮੁਕਾਬਲੇ ਤੋਂ ਬਾਅਦ ਅੰਜਾਮ ਦਿੱਤੀ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਐੱਸ.ਐੱਸ.ਪੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਐੱਸ.ਪੀ. (ਡਿਟੈਕਟਿਵ) ਦੀ ਅਗਵਾਈ ਹੇਠ ਕੀਤੀ ਗਈ। ਮੁਕਾਬਲੇ ਦੌਰਾਨ ਦੋਸ਼ੀਆਂ ਵਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਦੀ ਤੁਰੰਤ ਕਾਰਵਾਈ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਮੌਕੇ ਤੋਂ ਇਕ ਮੋਟਰਸਾਈਕਲ ਅਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ।

ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਅਨੁਜ ਕੁਮਾਰ ਪੁੱਤਰ ਫੂਲ ਚੰਦ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵੇਂ ਗੋਲਡੀ ਢਿੱਲੋਂ ਗੈਂਗ ਲਈ ਸਰਗਰਮ ਰਹੇ ਹਨ ਅਤੇ ਡਰ-ਧਮਕੀ ਸਮੇਤ ਕਈ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੋਰ ਸਾਥੀਆਂ ਖ਼ਿਲਾਫ਼ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ।ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਂਗਵਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ