ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਮੁੜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 13 ਜਨਵਰੀ- ਸੁਪਰੀਮ ਕੋਰਟ ਅੱਜ ਲਾਵਾਰਸ ਕੁੱਤਿਆਂ ਦੇ ਮਾਮਲੇ ਦੀ ਸੁਣਵਾਈ ਕਰੇਗਾ। ਪਿਛਲੇ ਛੇ ਮਹੀਨਿਆਂ ਵਿਚ ਇਸ ਮਾਮਲੇ ਦੀ ਸੁਣਵਾਈ ਸੱਤ ਵਾਰ ਹੋ ਚੁੱਕੀ ਹੈ। ਪਿਛਲੇ ਹਫ਼ਤੇ ਅਦਾਲਤ ਨੇ ਕੁੱਤਿਆਂ ਦੇ ਵਿਵਹਾਰ ਅਤੇ ਆਸਰਾ ਘਰਾਂ ਦੀ ਗਿਣਤੀ 'ਤੇ ਚਰਚਾ ਕੀਤੀ ਸੀ।
9 ਜਨਵਰੀ ਨੂੰ ਆਖਰੀ ਸੁਣਵਾਈ 'ਤੇ ਆਲ ਕ੍ਰੀਚਰਸ ਗ੍ਰੇਟ ਐਂਡ ਸਮਾਲ ਸੰਗਠਨ ਦੀ ਨੁਮਾਇੰਦਗੀ ਕਰਨ ਵਾਲੇ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਕਾਨੂੰਨ ਪਹਿਲਾਂ ਹੀ ਮੌਜੂਦ ਹਨ, ਇਸ ਲਈ ਅਦਾਲਤ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ, ਕਿਉਂਕਿ ਸੰਸਦ ਨੇ ਦਖਲ ਨਹੀਂ ਦਿੱਤਾ ਹੈ, ਇਸ ਲਈ ਅਦਾਲਤ ਨੂੰ ਵੀ ਦਖ਼ਲ ਨਹੀਂ ਦੇਣਾ ਚਾਹੀਦਾ।
ਦਰਅਸਲ ਪਿਛਲੇ ਸਾਲ ਨਵੰਬਰ ਵਿਚ ਸੁਪਰੀਮ ਕੋਰਟ ਨੇ ਸਕੂਲਾਂ, ਹਸਪਤਾਲਾਂ, ਬੱਸ ਸਟੈਂਡਾਂ, ਖੇਡ ਕੰਪਲੈਕਸਾਂ ਅਤੇ ਰੇਲਵੇ ਸਟੇਸ਼ਨਾਂ ਤੋਂ ਲਾਵਾਰਸ ਕੁੱਤਿਆਂ ਨੂੰ ਹਟਾਉਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਸੀ ਕਿ ਇਨ੍ਹਾਂ ਜਾਨਵਰਾਂ ਨੂੰ ਮਨੋਨੀਤ ਆਸਰਾ ਸਥਾਨਾਂ ਵਿਚ ਤਬਦੀਲ ਕੀਤਾ ਜਾਵੇ।
;
;
;
;
;
;
;
;
;