ਸੰਘਣੀ ਧੁੰਦ ਕਾਰਨ ਹੋਇਆ ਹਾਦਸਾ, ਇਕ ਦੀ ਮੌਤ
ਪਠਾਨਕੋਟ, 13 ਜਨਵਰੀ (ਸੰਧੂ)- ਅੱਜ ਮੰਗਲਵਾਰ ਸਵੇਰੇ 4:30 ਵਜੇ ਦੇ ਕਰੀਬ ਪਠਾਨਕੋਟ ਦੇ ਡਲਹੌਜ਼ੀ ਰੋਡ 'ਤੇ ਗਾੜੀ ਅਹਾਤਾ ਚੌਕ 'ਤੇ ਸੰਘਣੀ ਧੁੰਦ ਕਾਰਨ ਇਕ ਕਾਰ ਅਤੇ ਐਕਟਿਵਾ ਦੀ ਟੱਕਰ ਹੋ ਗਈ। ਐਕਟਿਵਾ ਸਵਾਰਾਂ ਵਿਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਾਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
;
;
;
;
;
;
;
;
;