JALANDHAR WEATHER

ਅੱਜ ਆਮ ਵਾਂਗ ਖੁੱਲ੍ਹੇ ਪੰਜਾਬ ਦੇ ਸਕੂਲ

ਅਜਨਾਲਾ, (ਅੰਮ੍ਰਿਤਸਰ), 14 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਇੰਨੀ ਦਿਨੀਂ ਪੈ ਰਹੀ ਅੱਤ ਦੀ ਸੀਤ ਅਤੇ ਸੰਘਣੀ ਧੁੰਦ ਵਿਚਾਲੇ ਅੱਜ ਪੰਜਾਬ ਭਰ ਦੇ ਸਾਰੇ ਸਕੂਲ ਖੁੱਲ੍ਹ ਗਏ ਹਨ। ਭਾਵੇਂ ਕਿ ਕੱਲ੍ਹ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਵਿਦਿਆਰਥੀਆਂ ਅਤੇ ਸਕੂਲਾਂ ਦੇ ਅਧਿਆਪਕਾਂ ਵਲੋਂ ਠੰਢ ਜ਼ਿਆਦਾ ਹੋਣ ਕਾਰਨ ਮੁੜ ਛੁੱਟੀਆਂ ਵਿਚ ਵਾਧਾ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ ਪਰ ਪੰਜਾਬ ਸਰਕਾਰ ਵਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲ੍ਹ ਗਏ ਹਨ। ਸਕੂਲਾਂ ਦਾ ਸਮਾਂ ਪ੍ਰਾਇਮਰੀ ਲਈ ਸਵੇਰੇ 9 ਵਜੇ ਤੋਂ ਲੈ ਕੇ 3 ਵਜੇ ਤੱਕ ਹੋਵੇਗਾ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਦਾ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ, ਪਰ ਸੰਘਣੀ ਧੁੰਦ ਅਤੇ ਠੰਢ ਜ਼ਿਆਦਾ ਹੋਣ ਕਰਕੇ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਦਾ ਵਾਧਾ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ