ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਅਤੇ ਸਝੀਤਾ ਕਲਾਂ ਨੂੰ ਬੰਬ ਨਾਲ ਉਡਾਉਣ ਮਿਲੀ ਧਮਕੀ
ਮਾਨਾਂਵਾਲਾ, (ਅੰਮ੍ਰਿਤਸਰ), 14 ਜਨਵਰੀ (ਗੁਰਦੀਪ ਸਿੰਘ ਨਾਗੀ)-ਸਰਦੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਅੱਜ ਪਹਿਲੇ ਦਿਨ ਸਕੂਲ ਸ਼ੁਰੂ ਹੁੰਦਿਆਂ ਹੀ ਇਕ ਈ-ਮੇਲ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਰੀਬ 10 ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜ਼ਿਲ੍ਹੇ ਦੇ ਸਕੂਲਾਂ ਨੂੰ ਮਿਲੀ ਧਮਕੀ ਭਰੀ ਮੇਲ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਦੇ ਨਾਮ ਵੀ ਸ਼ਾਮਿਲ ਹੈ। ਮੇਲ ਵਿਚ ਸਕੂਲਾਂ ਨੂੰ 2 ਵੱਜ ਕੇ 12 ਮਿੰਟ ਤੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
;
;
;
;
;
;
;
;