JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਸਪੱਸ਼ਟੀਕਰਨ ਦੇਣ ਲਈ ਸਵੇਰੇ 11- 11.30 ਵਜੇ ਦੇ ਕਰੀਬ ਪੁੱਜਣਗੇ ਅਕਾਲ ਤਖ਼ਤ ਸਾਹਿਬ ਸਕੱਤਰੇਤ

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੱਦੇ ’ਤੇ ਕੁਝ ਪੰਥਕ ਮਾਮਲਿਆਂ ਸੰਬੰਧੀ ਸਪੱਸ਼ਟੀਕਰਨ ਦੇਣ ਲਈ ਅੱਜ ਸਵੇਰੇ ਕਰੀਬ 11-11.30 ਵਜੇ ਦੇ ਕਰੀਬ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜਣਗੇ। ਦੂਜੇ ਪਾਸੇ ਜਥੇਦਾਰ ਗਿਆਨੀ ਗੜਗੱਜ ਨਾਲ ਉਹਨਾਂ ਦੀ ਮੁਲਾਕਾਤ ਕਿੰਨੇ ਵਜੇ ਹੋਵੇਗੀ, ਇਸ ਬਾਰੇ ਅਜੇ ਸਮਾਂ ਸਪੱਸ਼ਟ ਨਹੀਂ ਹੋ ਸਕਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਅਕਾਲ ਤਖਤ ਸਾਹਿਬ ਸਕਤਰੇਤ ਵਲੋਂ ਮੁੱਖ ਮੰਤਰੀ ਨੂੰ ਸਵੇਰੇ 10 ਵਜੇ ਸੱਦਿਆ ਗਿਆ ਸੀ ਪਰ ਬਾਅਦ ਵਿਚ ਉਨ੍ਹਾਂ ਨਵਾਂ ਪੱਤਰ ਜਾਰੀ ਕਰਕੇ ਸਪੱਸ਼ਟੀਕਰਨ ਦੇਣ ਦਾ ਸਮਾਂ ਸ਼ਾਮ 4:30 ਵਜੇ ਕਰ ਦਿੱਤਾ ਗਿਆ ਸੀ। ਸਮਝਿਆ ਜਾਂਦਾ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ, ਜੋ ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ਸਨ, ਦੇ ਅੰਮ੍ਰਿਤਸਰ ਪਰਤਨ ਤੋਂ ਬਾਅਦ ਹੀ ਦੁਪਹਿਰ ਵੇਲੇ ਇਹ ਮੁਲਾਕਾਤ ਸੰਭਵ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ