JALANDHAR WEATHER

ਮਹਾਰਾਸ਼ਟਰ ਨਗਰ ਨਿਗਮ ਚੋਣਾਂ: ਵੋਟ ਪਾਉਣਾ ਲੋਕਤੰਤਰੀ ਅਧਿਕਾਰ ਦੇ ਨਾਲ ਨਾਲ ਹੈ ਸਾਡਾ ਫ਼ਰਜ਼- ਸਚਿਨ ਤੇਂਦੂਲਕਰ

ਮੁੰਬਈ, 15 ਜਨਵਰੀ- ਮਹਾਰਾਸ਼ਟਰ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਦਿੱਗਜ਼ ਕ੍ਰਿਕਟਰ ਸਚਿਨ ਤੇਂਦੁਲਕਰ ਵੀ ਮੁੰਬਈ ਸਥਿਤ ਆਪਣੇ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨੂੰ ਆਪਣਾ ਸਿਆਹੀ ਵਾਲਾ ਅੰਗੂਠਾ ਦਿਖਾਇਆ ਅਤੇ ਲੋਕਤੰਤਰ ਵਿਚ ਭਾਗੀਦਾਰੀ ਬਾਰੇ ਸੰਦੇਸ਼ ਵੀ ਦਿੱਤਾ। ਉਨ੍ਹਾਂ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਚੋਣ ਹੈ। ਇਹ ਸਾਨੂੰ ਆਪਣੀ ਵੋਟ ਰਾਹੀਂ ਆਪਣੀ ਰਾਏ ਪ੍ਰਗਟ ਕਰਨ ਦਾ ਮੌਕਾ ਦਿੰਦੀ ਹੈ। ਮੈਂ ਸਾਰਿਆਂ ਨੂੰ ਘਰਾਂ ਤੋਂ ਬਾਹਰ ਆਉਣ ਅਤੇ ਆਪਣੀ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਸਚਿਨ ਨੇ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਅਤੇ ਵੋਟ ਪਾਉਣ ਨੂੰ ਇਕ ਲੋਕਤੰਤਰੀ ਅਧਿਕਾਰ ਦੇ ਨਾਲ-ਨਾਲ ਇਕ ਫਰਜ਼ ਦੱਸਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ