ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਕੱਤਰੇਤ ਪੁੱਜੇ ਮੁੱਖ ਮੰਤਰੀ
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਦੇਣ ਲਈ ਅਕਾਲ ਤਖਤ ਸਕੱਤਰੇਤ ਵੱਲ ਚਲੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਵੀ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਸੀਨੀਅਰ ਅਧਿਕਾਰੀ ਦੀ ਹਾਜ਼ਰ ਹਨ। ਵੇਰਵਿਆਂ ਅਨੁਸਾਰ ਮੁੱਖ ਮੰਤਰੀ ਵੱਲੋਂ ਸਪੱਸ਼ਟੀਕਰਨ ਪੱਤਰ ਦਿੱਤੇ ਜਾਣ ਤੋਂ ਇਲਾਵਾ ਜਥੇਦਾਰ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।
;
;
;
;
;
;
;
;