ਸਪੱਸ਼ਟੀਕਰਨ ਦੇਣ ਤੋਂ ਬਾਅਦ ਬਾਹਰ ਆਏ ਮੁੱਖ ਮੰਤਰੀ ਭਗਵੰਤ ਮਾਨ
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਜਥੇਦਾਰ ਨਾਲ ਮੁਲਾਕਾਤ ਕਰਕੇ ਅਤੇ ਆਪਣਾ ਸਪੱਸ਼ਟੀਕਰਨ ਦੇਣ ਉਪਰੰਤ ਮੁੱਖ ਮੰਤਰੀ ਅਕਾਲ ਤਖਤ ਸਾਹਿਬ ਸਕੱਤਰੇਤ ਤੋਂ ਬਾਹਰ ਆ ਗਏ ਹਨ। ਇਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕਰੀਬ 11 ਵੱਜ ਕੇ 35 ਮਿੰਟ ’ਤੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਸਨ ਜਦੋਂ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ 12 ਵਜੇ ਅਕਾਲ ਤਖ਼ਤ ਸਾਹਿਬ ਸਕਤਰੇਤ ’ਤੇ ਪੁੱਜੇ ਸਨ। ਇਸ ਤੋਂ ਬਾਅਦ ਸਮਝਿਆ ਜਾਂਦਾ ਹੈ ਕਿ ਕਰੀਬ 45 ਮਿੰਟ ਤੱਕ ਜਥੇਦਾਰ ਅਤੇ ਮੁੱਖ ਮੰਤਰੀ ਦੀ ਗੱਲਬਾਤ ਹੋਈ ਹੈ। ਅਕਾਲ ਤਖਤ ਸਾਹਿਬ ਸਕੱਤਰੇਤ ਤੋਂ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਖੇ ਪੁੱਜ ਰਹੇ ਹਨ, ਜਿਥੇ ਉਨ੍ਹਾਂ ਵਲੋਂ ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਨ ਦੀ ਵੀ ਸੰਭਾਵਨਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਥੇਦਾਰ ਸਹਿਬਾਨ ਵਲੋਂ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠੀਆਂ ਨਾਲ ਸੰਬੰਧਿਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਦਿੱਤੀ ਗਈ।
;
;
;
;
;
;
;
;