ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤੀ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ 'ਚ ਮੁਲਾਕਾਤ
ਨਾਭਾ, (ਪਟਿਆਲਾ), 15 ਜਨਵਰੀ (ਜਗਨਾਰ ਸਿੰਘ ਦੁਲੱਦੀ)- ਮਜੀਠਾ ਤੋਂ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਵਲੋਂ ਆਮਦਨ ਤੋਂ ਵੱਧ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਕਰਨ ਉਪਰੰਤ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਮਜੀਠੀਆ ਪਰਿਵਾਰ ਜਾਂ ਬਾਦਲ ਪਰਿਵਾਰ ਦੀ ਗੱਲ ਤਾਂ ਛੱਡੋ ਪੰਜਾਬ ਸਰਕਾਰ ਨੂੰ ਤਾਂ ਪੰਜਾਬ ਦੇ ਲੋਕਾਂ ਦੀ ਵੀ ਫਿਕਰ ਨਹੀਂ ਹੈ, ਕਿਉਂ ਜੋ ਪੰਜਾਬ ਅੰਦਰ ਹਰ ਰੋਜ਼ ਗੋਲੀਬਾਰੀ ਦੀਆਂ ਘਟਨਾਵਾਂ ਹੋ ਰਹੀਆਂ ਨੇ ਤੇ ਅਨੇਕਾਂ ਹੀ ਅਜਿਹੀਆਂ ਘਟਨਾਵਾਂ ਵਿਚ ਵੱਡੀ ਤਾਦਾਦ 'ਚ ਮੌਤਾਂ ਵੀ ਹੋ ਰਹੀਆਂ ਹਨ।
ਪਿਛਲੇ ਦਿਨੀਂ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਵਲੋਂ ਦਿੱਤੀ ਧਮਕੀ ਦੇ ਸੰਬੰਧ ਵਿਚ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਬੀਬੀ ਮਜੀਠੀਆ ਨੇ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਨੂੰ ਕੁਝ ਵੀ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਿੱਧੀ ਸਿੱਧੀ ਡੀ.ਜੀ.ਪੀ. ਪੰਜਾਬ, ਏ.ਡੀ.ਜੀ.ਪੀ. ਜੇਲ੍ਹਾਂ ਅਤੇ ਜੇਲ੍ਹ ਸੁਪਰਡੈਂਟ ਦੀ ਹੋਵੇਗੀ। ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਅੱਜ ਜੋ ਜੇਲ੍ਹ ਪ੍ਰਸ਼ਾਸਨ ਵਲੋਂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਵਾਈ ਗਈ ਹੈ, ਉਹ ਵੀ ਕੈਮਰੇ ਦੀ ਨਿਗਰਾਨੀ ਵਿਚ ਹੋਈ ਹੈ, ਜੋ ਕਿ ਬਹੁਤ ਗਲਤ ਹੈ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਦਮਨਬੀਰ ਸਿੰਘ ਸੋਫਤੀ ਵੀ ਮੌਜੂਦ ਸਨ।
;
;
;
;
;
;
;
;