ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਅਚਾਨਕ ਅੱਗ ਲੱਗੀ
ਡੇਰਾ ਬਾਬਾ ਨਾਨਕ, 15 ਜਨਵਰੀ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ 10 ਡੋਗਰਾ ਮਾਰਗ ਸਥਿਤ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਅੱਜ ਅਚਾਨਕ ਅੱਗ ਲੱਗਣ ਨਾਲ ਗੁਰਦੁਆਰਾ ਸਾਹਿਬ ’ਤੇ ਦਰਵਾਜੇ ਮੈਟ ਅਤੇ ਹੋਰ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ’ਤੇ ਪੁੱਜੀ ਡੇਰਾ ਬਾਬਾ ਨਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਵਲੋਂ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣੋ ਬੱਚ ਗਿਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
;
;
;
;
;
;
;
;