ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ ਧਰਨੇ 'ਚ ਕਾਫਲੇ ਬੰਨ੍ਹ ਕੇ ਸ਼ਾਮਲ ਹੋਣਗੇ ਬਿਜਲੀ ਕਾਮੇ – ਟੀ. ਐਸ. ਯੂ. ਆਗੂ
ਮਹਿਲ ਕਲਾ,15 ਜਨਵਰੀ (ਅਵਤਾਰ ਸਿੰਘ ਅਣਖੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਮੂਹ ਅਹੁਦੇਦਾਰਾਂ, ਬਿਜਲੀ ਕਾਮਿਆਂ ਦੀ ਇਕ ਵਿਸ਼ੇਸ਼ ਇਕੱਤਰਤਾ ਸਰਕਲ ਪ੍ਰਧਾਨ ਸਤਿੰਦਰਪਾਲ ਸਿੰਘ ਜੱਸੜ ਦੀ ਪ੍ਰਧਾਨਗੀ ਹੇਠ ਹੋਈ। ਸਰਕਲ ਸਕੱਤਰ ਕੁਲਵੀਰ ਸਿੰਘ ਔਲਖ, ਕੈਸ਼ੀਅਰ ਪਰਦੀਪ ਸਿੰਘ, ਡਵੀਜ਼ਨ ਦਿਹਾਤੀ ਪ੍ਰਧਾਨ ਕੁਲਵੰਤ ਸਿੰਘ ਢਿੱਲਵਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 4 ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ ਮਜ਼ਦੂਰ, ਕਿਸਾਨ, ਮੁਲਾਜ਼ਮ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ 16 ਜਨਵਰੀ ਨੂੰ ਡੀ. ਸੀ. ਦਫ਼ਤਰ ਬਰਨਾਲਾ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਬਿਜਲੀ ਕਾਮੇ ਭਰਵੀਂ ਸ਼ਮੂਲੀਅਤ ਕਰਨਗੇ। ਧਰਨੇ ਦੌਰਾਨ ਬਿਜਲੀ ਸੋਧ ਬਿਲ 2025, ਸੀਡ ਸੋਧ ਬਿਲ, ਮਨਰੇਗਾ ਨੂੰ ਤੋੜ ਕੇ ਲਿਆਂਦਾ ਗਿਆ ਜੀ ਰਾਮ ਜੀ ਬਿੱਲ ਅਤੇ ਲੇਬਰ ਕੋਡ ਬਿੱਲਾਂ ਖਿਲਾਫ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।
ਸ਼ਹਿਰੀ ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ 21 ਜਨਵਰੀ ਨੂੰ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਦੇ ਨਿੱਜੀਕਰਨ, ਬਿਜਲੀ ਬੋਰਡ ਦੀਆਂ ਕੀਮਤੀ ਜ਼ਮੀਨਾਂ ਵੇਚਣ ਅਤੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਹੈੱਡ ਆਫਿਸ ਪਟਿਆਲਾ ਵਿਖੇ ਧਰਨੇ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮੀਟਿੰਗ ਦੌਰਾਨ ਸਬ ਡਿਵੀਜ਼ਨ ਦੇ ਮੀਤ ਪ੍ਰਧਾਨ ਪਰਦੀਪ ਕੁਮਾਰ, ਮਨਜੀਤ ਸਿੰਘ, ਸਕੱਤਰ ਜਗਤਾਰ ਦਾਸ, ਕੇਵਲ ਸਿੰਘ ਭਦੌੜ, ਕੇਵਲ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਚਾਹਿਲ, ਜਗਤਾਰ ਸਿੰਘ ਜੇ.ਈ., ਕੁਲਦੀਪ ਸਿੰਘ, ਕੈਸ਼ੀਅਰ ਦਲਵੀਰ ਸਿੰਘ, ਪ੍ਰਧਾਨ ਪਵਿੱਤਰ ਸਿੰਘ, ਸਕੱਤਰ ਵਰਿੰਦਰ ਸਿੰਘ, ਪਰਮਜੀਤ ਸਿੰਘ, ਸਹਾਇਕ ਸਕੱਤਰ ਗੁਰਵਿੰਦਰ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਚੰਨਣਵਾਲ ਨੇ ਵੀ ਵਿਚਾਰ ਰੱਖੇ।
;
;
;
;
;
;
;
;