JALANDHAR WEATHER

ਪੁਰਾਣੀ ਰੰਜਿਸ਼ ਤਹਿਤ ਸਿਰ 'ਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

ਆਦਮਪੁਰ, (ਜਲੰਧਰ) 16 ਜਨਵਰੀ- ਦੋ ਬਾਈਕ ਸਵਾਰ ਹਮਲਾਵਰਾਂ ਨੇ ਆਦਮਪੁਰ ਦੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਪੁਰਾਣੀ ਰੰਜਿਸ਼ ਕਾਰਨ ਦੋ ਦੋਸਤਾਂ ਨਾਲ ਜਾ ਰਹੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੇਸਰ ਧਾਮੀ ਵਜੋਂ ਹੋਈ ਹੈ, ਜੋ ਕਿ ਸਦਰਾ ਸੋਢੀਆਂ ਦਾ ਰਹਿਣ ਵਾਲਾ ਸੀ। ਗੋਲੀਆਂ ਦੀ ਆਵਾਜ਼ ਸੁਣ ਕੇ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨੇ ਆਦਮਪੁਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਅਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੇਸਰ ਧਾਮੀ ਪਿਛਲੇ ਦਿਨੀਂ ਆਪਣੇ ਦੋਸਤ ਭੁਪਿੰਦਰ ਸਿੰਘ, ਜੋ ਕਿ ਪਯਾਲਾਂ ਪਿੰਡ ਦਾ ਰਹਿਣ ਵਾਲਾ ਹੈ, ਨੂੰ ਮਿਲਣ ਆਇਆ ਸੀ। ਦੋਵੇਂ ਆਪਣੇ ਤੀਜੇ ਦੋਸਤ ਗਗਨ ਨਾਲ ਬੁਲੇਟ 'ਤੇ ਕਾਲਜ ਆਏ ਸਨ। ਦੁਪਹਿਰ 3 ਵਜੇ ਦੇ ਕਰੀਬ ਉਹ ਆਪਣੇ ਬੁਲੇਟ 'ਤੇ ਕਾਲਜ ਤੋਂ ਨਿਕਲੇ। ਡਰੌਲੀ ਕਲਾਂ ਦੇ ਰਹਿਣ ਵਾਲੇ ਜੱਸਾ ਨੇ ਆਪਣੀ ਬਾਈਕ 'ਤੇ ਸਵਾਰ ਤਿੰਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਪਏ। ਪੁਰਾਣੀ ਰੰਜਿਸ਼ ਕਾਰਨ ਜੱਸਾ ਨੇ ਕੇਸਰ ਧਾਮੀ ਦੇ ਸਿਰ ਵਿਚ ਗੋਲੀ ਮਾਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ