JALANDHAR WEATHER

ਅਕਾਲੀ ਆਗੂਆਂ ਦਾ ਇਕ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਚੰਡੀਗੜ੍, 16 ਜਨਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵਲੋਂ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੂੰ ਮਿਲ ਕੇ ਮੰਗ ਕੀਤੀ ਕਿ ਨਾਭਾ ਜੇਲ੍ਹ 'ਚ ਬੰਦ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ ਜਾਨੋ ਮਾਰਨ ਦੀਆਂ ਸਾਜ਼ਿਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ । ਵਫ਼ਦ ਨੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ ਸਰਕਾਰ ਵਲੋਂ ਸ. ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਵੀ ਆਪਣੇ ਵਿਰੋਧੀ ਆਗੂਆਂ, ਮੀਡੀਆ ਅਦਾਰਿਆਂ, ਸੋਸ਼ਲ ਮੀਡੀਆ ਅਤੇ ਆਰਟੀਆਈ ਕਾਰਕੁਨਾਂ ਨੂੰ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹੁਣ ਇਸੇ ਕੜੀ ਤਹਿਤ ਵੱਡੇ ਮੀਡੀਆ ਅਦਾਰਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਫ਼ਦ ਨੇ ਕਿਹਾ ਕਿ ਇਹ ਪ੍ਰੈਸ ਦੀ ਆਜ਼ਾਦੀ ਉੱਪਰ ਵੱਡਾ ਹਮਲਾ ਹੈ ਅਤੇ ਇਹ ਲੋਕਤੰਤਰ ਲਈ ਘਾਤਕ ਹੈ। ਇਸ ਨੂੰ ਤੁਰੰਤ ਨੱਥ ਪਾਈ ਜਾਵੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ