ਹਰਪ੍ਰੀਤ ਸਿੰਘ ਸੰਧੂ ਸਰਬਸੰਮਤੀ ਨਾਲ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਚੁਣੇ ਗਏ
ਸੁਲਤਾਨਪੁਰ ਲੋਧੀ,16 ਜਨਵਰੀ (ਥਿੰਦ) –ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੀ ਹੋਈ ਮੀਟਿੰਗ ਦੌਰਾਨ ਹਰਪ੍ਰੀਤ ਸਿੰਘ ਸੰਧੂ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਨਵਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਫ਼ਤਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦੇਵਿੰਦਰਪਾਲ ਸਿੰਘ ਅਹੂਜਾ, ਸੁਪਰਡੈਂਟ ਸਤਬੀਰ ਸਿੰਘ ਚੰਦੀ, ਸੂਬਾਈ ਸਕੱਤਰ ਨਰਿੰਦਰ ਸਿੰਘ ਚੀਮਾ, ਜ਼ਿਲ੍ਹਾ ਸਕੱਤਰ ਸੁਖਜਿੰਦਰ ਸਿੰਘ, ਗੁਰਵਿੰਦਰ ਸਿੰਘ ਵਿਰਕ, ਦਲਜੀਤ ਸਿੰਘ ਡਡਵਿੰਡੀ, ਰਣਜੀਤ ਸਿੰਘ ਸੈਣੀ, ਜਗਤਾਰ ਸਿੰਘ ਤੇ ਚਤਰ ਸਿੰਘ ਗਿੱਲ ਆਦਿ ਹਾਜ਼ਰ ਸਨ।
;
;
;
;
;
;
;
;
;