JALANDHAR WEATHER

ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ, ਅੰਮ੍ਰਿਤਸਰ 1.7 ਡਿਗਰੀ ਸੈਲਸੀਅਸ ਨਾਲ ਕੰਬਿਆ

ਚੰਡੀਗੜ੍ਹ, 18 ਜਨਵਰੀ (ਪੀ.ਟੀ.ਆਈ.)-ਐਤਵਾਰ ਨੂੰ ਅੰਮ੍ਰਿਤਸਰ 1.7 ਡਿਗਰੀ ਸੈਲਸੀਅਸ ਦੇ ਘੱਟੋ-ਘੱਟ ਤਾਪਮਾਨ ਨਾਲ ਕੰਬਿਆ ਕਿਉਂਕਿ ਪੰਜਾਬ ਅਤੇ ਗੁਆਂਢੀ ਹਰਿਆਣਾ ਦੇ ਕੁਝ ਹਿੱਸਿਆਂ ’ਚ ਕੜਾਕੇ ਦੀ ਠੰਢ ਹੋ ਗਈ। ਮੌਸਮ ਵਿਭਾਗ ਅਨੁਸਾਰ, ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਆਮ ਘੱਟੋ-ਘੱਟ ਤਾਪਮਾਨ ਦੋ ਡਿਗਰੀ ਘੱਟ ਰਿਹਾ।

ਹੁਸ਼ਿਆਰਪੁਰ ’ਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ 5.5 ਡਿਗਰੀ, ਆਮ ਨਾਲੋਂ ਦੋ ਡਿਗਰੀ ਘੱਟ ਰਿਹਾ। ਪੰਜਾਬ ਦੇ ਪਟਿਆਲਾ ਅਤੇ ਫਰੀਦਕੋਟ ’ਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 5.8 ਡਿਗਰੀ ਸੈਲਸੀਅਸ ਜਦੋਂਕਿ ਬਠਿੰਡਾ ’ਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ ਪੰਜਾਬ ਦੇ ਕੁਝ ਹਿੱਸਿਆਂ ’ਚ ਧੁੰਦ ਕਾਰਨ ਫ਼ਰੀਦਕੋਟ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕੁਝ ਥਾਵਾਂ 'ਤੇ ਅਤੇ ਹਿਸਾਰ ਸਮੇਤ ਹਰਿਆਣਾ ਦੇ ਕੁਝ ਹਿੱਸਿਆਂ ’ਚ ਵਿਜ਼ੀਬਿਲੀਟੀ ਘੱਟ ਰਹੀ।

ਹਰਿਆਣਾ ਤੇ ਨਾਰਨੌਲ ’ਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਗੁਰੂਗ੍ਰਾਮ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਿਹਾ। ਅੰਬਾਲਾ ’ਚ ਘੱਟੋ-ਘੱਟ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਰੋਹਤਕ ’ਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ