ਟਾਟਾ 407 ਤੇ ਕਾਰ ਦੀ ਟੱਕਰ ਵਿਚ ਇਕੋ ਪਰਿਵਾਰ ਦੇ ਤਿੰਨ ਵਿਅਕਤੀ ਗੰਭੀਰ ਜ਼ਖਮੀ
ਕਪੂਰਥਲਾ, 20 ਜਨਵਰੀ (ਅਮਨਜੋਤ ਸਿੰਘ ਵਾਲੀਆ)- ਸਰਕੂਲਰ ਰੋਡ ’ਤੇ ਮਾਰੂਤੀ ਸਜੂਕੀ ਸ਼ੋਅਰੂਮ ਦੇ ਸਾਹਮਣੇ ਟਾਟਾ 407 ਤੇ ਕਾਰ ਦੀ ਭਿਆਨਕ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਬੜੀ ਜਦੋ ਜਹਿਦ ਤੋਂ ਬਾਅਦ ਬਾਹਰ ਕੱਢ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਡਿਊਟੀ ਡਾਕਟਰ ਨੇ ਤਿੰਨਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹਾਲਤ ਗੰਭੀਰ ਹੋਣ ਕਾਰਨ ਹਾਇਰ ਸੈਂਟਰ ਰੈਫਰ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਸਰਕੂਲਰ ਰੋਡ ’ਤੇ ਮਟਰਾਂ ਨਾਲ ਲੱਦੀ ਹੋਈ ਟਾਟਾ 407 ਦੀ ਇਕ ਕਾਰ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ਸਵਾਰ ਦੇਵਸ਼੍ਰੀ, ਉਸ ਦੀ ਪਤਨੀ ਸੀਆ ਤੇ ਲੜਕੀ ਨਿਕਿਤਾ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ।
;
;
;
;
;
;
;