JALANDHAR WEATHER

ਸੁਭਾਨਪੁਰ ਰੋਡ ’ਤੇ ਸਕੂਲ ਨੇੜੇ ਖਾਲੀ ਪਲਾਟ ’ਚੋਂ ਮਿਲੀ ਵਿਅਕਤੀ ਦੀ ਲਾਸ਼

ਕਪੂਰਥਲਾ, 4 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸੁਭਾਨਪੁਰ ਰੋਡ ’ਤੇ ਇਕ ਸਕੂਲ ਨੇੜੇ ਖਾਲੀ ਪਲਾਟ ਵਿਚੋਂ ਅਣ-ਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਸੰਤੋਖ ਸਿੰਘ ਤੇ ਕਾਂਸਟੇਬਲ ਹਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਸੂਚਨਾ ਮਿਲੀ ਕਿ ਸੁਭਾਨਪੁਰ ਰੋਡ ’ਤੇ ਸਕੂਲ ਦੇ ਪਿਛਲੇ ਪਾਸੇ ਖਾਲੀ ਪਲਾਟ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਵਿਅਕਤੀ ਦੀ ਉਮਰ ਦੇਖਣ ਤੋਂ 30 ਤੋਂ 35 ਸਾਲ ਲੱਗਦੀ ਹੈ। ਉਹਨਾਂ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਲਈ ਰਖਵਾ ਦਿੱਤਾ ਹੈ। ਉਸ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ