JALANDHAR WEATHER

ਬਜਟ ਇਜਲਾਸ ਦਾ ਅੱਜ 6ਵਾਂ ਦਿਨ, ਧੰਨਵਾਦ ਮਤੇ ’ਤੇ ਚਰਚਾ ਦਾ ਪ੍ਰਧਾਨ ਮੰਤਰੀ ਦੇਣਗੇ ਜਵਾਬ

ਨਵੀਂ ਦਿੱਲੀ, 4 ਫਰਵਰੀ - ਸੰਸਦ ਦਾ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨਾ ਹੈ। 28 ਜਨਵਰੀ ਤੋਂ ਇਹ ਬਜਟ ਸੈਸ਼ਨ ਸ਼ੁਰੂ ਹੋ ਗਿਆ ਸੀ। ਅੱਜ ਦੀ ਕਾਰਵਾਈ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਲਿਆਂਦੇ ਗਏ ਧੰਨਵਾਦ ਮਤੇ 'ਤੇ ਚਰਚਾ ਦਾ ਜਵਾਬ ਦੇਣਗੇ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੋਕ ਸਭਾ ਵਿਚ ਪੰਜਵੇਂ ਦਿਨ ਦੀ ਕਾਰਵਾਈ ਹੰਗਾਮੇ ਨਾਲ ਭਰੀ ਰਹੀ। ਦੂਜੇ ਪਾਸੇ ਰਾਜ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਲਿਆਂਦੇ ਗਏ ਧੰਨਵਾਦ ਮਤੇ 'ਤੇ ਚਰਚਾ ਜਾਰੀ ਰਹੀ।

ਦਰਅਸਲ ਲੋਕ ਸਭਾ ਵਿਚ ਰਾਹੁਲ ਗਾਂਧੀ ਨੇ ਇਕ ਮੈਗਜ਼ੀਨ ਦਾ ਹਵਾਲਾ ਦਿੰਦੇ ਹੋਏ ਇਕ ਅਣਪ੍ਰਕਾਸ਼ਿਤ ਕਿਤਾਬ ਦੇ ਅੰਸ਼ਾਂ ਦਾ ਹਵਾਲਾ ਦੇਣ ਦੀ ਇਜਾਜ਼ਤ ਮੰਗੀ, ਜਿਸ 'ਤੇ ਸੱਤਾਧਾਰੀ ਪਾਰਟੀ ਨੇ ਇਤਰਾਜ਼ ਜਤਾਇਆ। ਵਿਰੋਧੀ ਧਿਰ ਨੇ ਆਵਾਜ਼ਾਂ ਨੂੰ ਦਬਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਚਰਚਾ ਤੋਂ ਭੱਜ ਰਹੀ ਹੈ ਅਤੇ ਰਾਸ਼ਟਰੀ ਸੁਰੱਖਿਆ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਨਹੀਂ ਕਰਨਾ ਚਾਹੁੰਦੀ।ਇਸ ਦੇ ਨਾਲ ਹੀ ਲੋਕ ਸਪੀਕਰ ਵੱਲ ਕਾਗਜ਼ ਫ਼ਾੜ ਕੇ ਸੁੱਟਣ ਦੇ ਦੋਸ਼ਾਂ ਕਾਰਨ ਰਾਜਾ ਵੜਿੰਗ ਤੇ ਗੁਰਜੀਤ ਸਿੰਘ ਔਜਲਾ ਸਮੇਤ 8 ਮੈਂਬਰਾਂ ਨੂੰ ਪੂਰੇ ਇਜਲਾਸ ਲਈ ਮੁਅੱਤਲ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ