JALANDHAR WEATHER

ਪਿੰਡ ਖੈਰਾ ਖੁਰਦ ਵਿਖੇ ਪਤੀ ਨੇ ਪਤਨੀ ਦਾ ਕੀਤਾ ਕਤਲ

ਸਰਦੂਲਗੜ੍ਹ , 26 ਫਰਵਰੀ( ਜੀ.ਐਮ. ਅਰੋੜਾ ) - ਸਰਦੂਲਗੜ੍ਹ ਦੇ ਨਜ਼ਦੀਕੀ ਪਿੰਡ ਖੈਰਾ ਖੁਰਦ ਵਿਖੇ ਘਰੇਲੂ ਝਗੜੇ ਤੇ ਚੱਲਦਿਆ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਦਾਤਰੀ ਮਾਰ ਕੇ ਕਤਲ ਕਰ ਦਿੱਤਾ। ਇਸ ਸੰਬੰਧੀ ਥਾਣਾ ਮੁਖੀ ਨੇ 'ਅਜੀਤ' ਨੂੰ ਦੱਸਿਆ ਕਿ ਨਜ਼ਦੀਕੀ ਪਿੰਡ ਖੈਰਾ ਖੁਰਦ ਵਿਖੇ ਘਰੇਲੂ ਲੜਾਈ ਤੇ ਚੱਲਦਿਆਂ ਸੁਭਾਸ਼ ਕੁਮਾਰ ਪੁੱਤਰ ਅਮਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੀ ਪਤਨੀ ਮਮਤਾ ਰਾਣੀ ਉਮਰ ਤਕਰੀਬਨ 35 ਸਾਲ ਦਾ ਦਾਤਰੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਪਿੰਡ ਦੇ ਇਕ ਵਿਅਕਤੀ ਦੇ ਬਿਆਨਾਂ ਦੇ ਅਧਾਰ 'ਤੇ ਸੁਭਾਸ਼ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰ ਦੋਸ਼ੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ । ਉਨ੍ਹਾਂ ਕਿਹਾ ਕਿ ਪੂਰੀ ਕਹਾਣੀ ਦਾ ਮਾਮਲਾ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਾ ਲੱਗੇਗਾ। ਦੱਸਣ ਯੋਗ ਹੈ ਕਿ ਪਿੰਡ ਵਿਚ ਪਤੀ-ਪਤਨੀ ਇਕੱਲੇ ਰਹਿ ਰਹੇ ਸਨ ਅਤੇ ਉਨ੍ਹਾਂ ਦੇ ਕੋਈ ਬੱਚਾ ਨਹੀਂ ਸੀ। ਲਾਸ਼ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਹਸਪਤਾਲ ਲਿਆਂਦਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ